ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥